ਭਾਰਤ ‘ਚ ਇੱਕ ਦਿਨ ਅੰਦਰ 1543 ਨਵੇਂ ਕੋਰੋਨਾ ਮਾਮਲੇ ਅਤੇ 62 ਮੌਤਾ, ਕੁੱਲ ਮੌਤਾਂ 900 ਤੋਂ ਵੱਧ

ਪੂਰੀ ਦੁਨੀਆ ਸਮੇਤ ਭਾਰਤ ਵਿਚ ਵੀ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਦੇਸ਼ ਵਿਚ ਕੋਰੋਨਾ ਦੇ ਮਾਮਲੇ ਨਿਰੰਤਰ ਵੱਧ ਰਹੇ ਹਨ। ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 29 ਹਜ਼ਾਰ ਤੋਂ ਵੀ ਜ਼ਿਆਦਾ ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 900 ਨੂੰ ਵੀ ਪਾਰ ਕਰ ਗਿਆ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੂਰੇ ਦੇਸ਼ ਵਿਚੋਂ 1543 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਜਦਕਿ 62 ਕੋਰੋਨਾ ਮਰੀਜਾਂ ਦੀ ਮੌਤ ਹੋਈ ਹੈ ਜਿਸ ਨਾਲ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 29,435 ਹੋ ਗਈ ਹੈ ਜਦਕਿ ਮਰਨ ਵਾਲਿਆਂ ਦਾ ਅੰਕੜਾ 934 ਤੱਕ ਪਹੁੰਚ ਗਿਆ ਹੈ। ਇਨ੍ਹਾ ਸਭਨਾ ਵਿਚਾਲੇ ਥੋੜੀ ਰਾਹਤ ਦੀ ਖਬਰ ਇਹ ਵੀ ਹੈ ਕਿ ਹੁਣ ਤੱਕ 6868 ਕੋਰੋਨਾ ਮਰੀਜ਼ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 21,632 ਹੋ ਗਈ ਹੈ।

  •  
  •  
  •  
  •  
  •