ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਪ੍ਰਸ਼ਾਦ ‘ਤੇ ਰੋਕ ਦੇ ਫ਼ੈਸਲੇ ਖਿਲਾਫ਼ ਕੇਂਦਰ ਸਰਕਾਰ ਨੂੰ ਚਿੱਠੀ

ਧਾਰਮਿਕ ਸਥਾਨਾਂ ‘ਤੇ ਲੰਗਰ ਅਤੇ ਪ੍ਰਸ਼ਾਦ ਵਰਤਾਏ ਜਾਣ ਦੀ ਰੋਕ ਦੇ ਫੈਸਲੇ ਖ਼ਿਲਾਫ਼ ਸ੍ਰੋਮਣੀ ਕਮੇਟੀ ਵਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਗਈ ਹੈ। ਪਟਿਆਲਾ ਪਹੁੰਚੇ ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪ੍ਰਸ਼ਾਦ ਦੇਣਾ ਅਤੇ ਲੰਗਰ ਦੀ ਵਿਵਸਥਾ ਸਿੱਖ ਧਰਮ ਦੀ ਮਰਿਆਦਾ ਵਿਚ ਹੈ ਅਤੇ ਗੁਰੂ ਸਾਹਿਬ ਨੇ ਵੀ ਪਹਿਲਾਂ ਲੰਗਰ ਛਕਣ ਦਾ ਹੁਕਮ ਦਿੱਤਾ ਸੀ। ਇਸ ਲਈ ਲੰਗਰ ਅਤੇ ਪ੍ਰਸ਼ਾਦ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ, ਜਿਸ ਨੂੰ ਦੂਰ ਨਹੀਂ ਕੀਤਾ ਜਾ ਸਕਦਾ। ਲਿਹਾਜ਼ਾ ਉਨ੍ਹਾਂ ਕੇਂਦਰ ਸਰਕਾਰ ਨੂੰ ਚਿੱਠੀ ਲਿਖ ਕੇ ਇਸ ਪਾਸੇ ਦੁਬਾਰਾ ਵਿਚਾਰ ਕਰਨ ਲਈ ਆਖਿਆ ਹੈ।
ਲੌਂਗੋਵਾਲ ਨੇ ਕਿਹਾ ਕਿ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਦੁਆਰ ‘ਤੇ ਸੈਨੇਟਾਈਜ਼ਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਕਾਇਦਾ ਬੋਰਡ ਲਗਾ ਕੇ ਸੰਗਤ ਨੂੰ ਸਿਹਤ ਵਿਭਾਗ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।

  • 91
  •  
  •  
  •  
  •