ਯੂਪੀ ਵਿਚ ਸਿੱਖ ਨੌਜਵਾਨ ਦੀ ਦਸਤਾਰ ਦੀ ਬੇਅਦਬੀ ਕਰਨ ਵਾਲਿਆਂ ਖਿਲਾਫ਼ ਕੇਸ ਦਰਜ

ਪਿਛਲੇ ਦਿਨੀਂ ਹੋਏ ਯੂਪੀ ਵਿਚ ਸਿੱਖ ਨੌਜਵਾਨ ਦੀ ਪੱਗ ਉਛਾਲਣ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਸਿੱਖ ਸਮਾਜ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਵਲੋਂ ਇਸਦੀ ਸ਼ਿਕਾਇਤ ਕੀਤੀ ਗਈ ਹੈ। ਨਾਲ ਹੀ ਕੇਂਦਰੀ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਨੇ ਇਸ ਮਾਮਲੇ ‘ਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਹੈ। ਇਸ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਅਤੇ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਦੋ ਦਿਨ ਪਹਿਲਾਂ ਪਿੰਡ ਸ਼ੇਰਪੁਰ ‘ਚ ਦੋ ਪੱਖਾਂ ‘ਚ ਮਾਮੂਲੀ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਸੀ। ਇਸ ਦੌਰਾਨ ਸਿੱਖ ਸਮਾਜ ਦੇ ਨੌਜਵਾਨ ਨੇ ਕੁੱਟਮਾਰ ਕਰਨ ਅਤੇ ਪੱਗ ਉਛਾਲਣ ਦਾ ਦੋਸ਼ ਲਗਾਇਆ ਸੀ। ਉਥੇ ਹੀ ਸਿੱਖ ਸਮਾਜ ਦੇ ਲੋਕਾਂ ਨੇ ਥਾਣੇ ਪਹੁੰਚ ਕੇ ਮਾਮਲੇ ਦੀ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।
ਇਸਦੀ ਸ਼ਿਕਾਇਤ ਇਕ ਸਮਾਜ ਦੁਆਰਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਿੱਲੀ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਅੰਮ੍ਰਿਤਸਰ ਨੂੰ ਕੀਤੀ ਗਈ ਹੈ। ਸਿੱਖ ਸਮਾਜ ਦੇ ਲੋਕਾਂ ਨੇ ਮੁੱਖ ਮੰਤਰੀ ਦੇ ਟਵਿੱਟਰ ਪੇਜ ‘ਤੇ ਵੀ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਹੈ। ਇਸਦੇ ਨਾਲ ਹੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਵੀ ਮੁੱਖ ਮੰਤਰੀ ਆਦਿੱਤਿਆਨਾਥ ਨੂੰ ਟੈਗ ਕਰਦੇ ਹੋਏ ਟਵੀਟ ਕੀਤਾ ਹੈ। ਇਸ ਤੋਂ ਬਾਅਦ ਪੁਲਿਸ ਹਰਕਤ ‘ਚ ਆਈ ਹੈ ਅਤੇ ਪੀੜਤ ਕੋਲੋਂ ਪੁੱਛਗਿੱਛ ਕੀਤੀ ਗਈ ਹੈ। ਉਥੇ ਹੀ ਪੀੜਤ ਗੁਰਵਿੰਦਰ ਦੀ ਤਹਿਰੀਰ ‘ਤੇ ਮਨੀਰਾਮ, ਵਿਜੇਂਦਰ, ਹੁਕਮ ਸਿੰਘ, ਸੋਨੂੰ ਤੇ ਰਵੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ। ਥਾਣਾ ਇੰਚਾਰਜ ਇੰਸਪੈਕਟਰ ਸਵੇਂਦਰ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੇ ਪਿੰਡ ਦੇ ਪੰਜ ਲੋਕਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।

  • 372
  •  
  •  
  •  
  •