ਪੰਜਾਬ ‘ਚ 177 ਨਵੇਂ ਕਰੋਨਾ ਕੇਸਾਂ ਦੀ ਪੁਸ਼ਟੀ, ਕੁੱਲ 1276 ਇਲਾਜ ਅਧੀਨ

ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਇਸ ਤਰ੍ਹਾਂ ਅੱਜ ਸੂਬੇ ਵਿਚ 177 ਹੋਰ ਨਵੇਂ ਕਰੋਨਾ ਕੇਸ ਦਰਜ਼ ਹੋਏ ਹਨ। ਜਿਸ ਤੋਂ ਬਾਅਦ ਸੂਬੇ ਵਿਚ ਕਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 4224 ਹੋ ਗਈ ਹੈ। ਇਸ ਦੇ ਨਾਲ ਹੀ ਸੂਬੇ ਚ ਕਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦੀ ਗਿਣਤੀ 101 ਤੱਕ ਪਹੁੰਚ ਗਈ ਹੈ। ਸੂਬੇ ਵਿਚ ਵੱਡੀ ਗਿਣਤੀ ਵਿਚ ਲੋਕ ਕਰੋਨਾ ਵਾਇਰਸ ਨੂੰ ਮਾਤ ਦੇ ਕੇ ਠੀਕ ਵੀ ਹੋ ਰਹੇ ਹਨ। ਦੱਸ ਦੱਈਏ ਕਿ ਹੁਣ ਸੂਬੇ ਵਿਚ 1276 ਐਕਟਿਵ ਕੇਸ ਹਨ। ਇਸ ਸਮੇਂ ਜ਼ਿਆਦਾਤਰ ਮਾਈਕਰੋ ਕੰਟੇਨਮੈਂਟ ਖੇਤਰ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਸੰਗਰੂਰ ਅਤੇ ਰੋਪੜ ਜ਼ਿਲ੍ਹਿਆਂ ਵਿੱਚ ਹਨ, ਜਿਨ੍ਹਾਂ ਵਿੱਚੋਂ ਪਹਿਲੇ ਤਿੰਨ ਜ਼ਿਲ੍ਹਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਕੇਸ ਆਏ ਹਨ।

  • 55
  •  
  •  
  •  
  •