ਕੋਟਕਪੂਰਾ ਗੋਲੀ ਕਾਂਡ ‘ਚ ਦੋਸ਼ੀ ਪੁਲਸ ਇੰਸਪੈਕਟਰ ਪੰਧੇਰ ਗ੍ਰਿਫ਼ਤਾਰ

ਕੋਟਕਪੂਰਾ ਗੋਲੀ ਕਾਂਡ ਵਿੱਚ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਗੋਲੀ ਕਾਂਡ ਵਿੱਚ ਵੱਡੀ ਕਾਰਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ ਨੇ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫਤਾਰ ਕੀਤਾ ਹੈ।
ਗੁਰਦੀਪ ਸਿੰਘ ਪੰਧੇਰ ਨੂੰ ਗ੍ਰਿਫ਼ਤਾਰ ਕਰ ਕੇ ਡਿਊਟੀ ਮੈਜਿਸਟਰੇਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਡਿਊਟੀ ਮੈਜਿਸਟਰੇਟ ਹਰਵਿੰਦਰ ਸਿੰਘ ਸਿੰਧੀਆ ਵੱਲੋਂ ਗੁਰਦੀਪ ਸਿੰਘ ਪੰਧੇਰ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦਾ ਹੁਕਮ ਦਿੱਤਾ।
ਕੋਟਕਪੂਰਾ ਗੋਲੀ ਕਾਂਡ ਸਮੇਂ ਗੁਰਦੀਪ ਸਿੰਘ ਪੰਧੇਰ ਸਿਟੀ ਕੋਤਵਾਲੀ ਕੋਟਕਪੂਰਾ ਵਿਖੇ ਐੱਸ.ਐੱਚ.ਓ ਤਾਇਨਾਤ ਸਨ। ਪੰਧੇਰ ਤੇ ਸਬੂਤਾਂ ਨੂੰ ਨਸ਼ਟ ਕਰਨ, ਗਲਤ ਜਾਣਕਾਰੀ ਇਕੱਤਰ ਅਤੇ ਜਖ਼ਮੀਆਂ ਦੀ ਸ਼ਿਕਾਇਤ ਤੇ ਕਾਰਵਾਈ ਨਾ ਕਰਨ ਦੇ ਦੋਸ਼ ਹਨ।

  • 2.5K
  •  
  •  
  •  
  •