ਕੋਰੋਨਾ: ਭਾਰਤ ‘ਚ ਮਰੀਜ਼ਾਂ ਦਾ ਅੰਕੜਾ ਸਾਢੇ ਪੰਜ ਲੱਖ ਦੇ ਕਰੀਬ ਤੇ ਸੰਸਾਰ ‘ਚ ਇੱਕ ਕਰੋੜ ਤੋਂ ਪਾਰ

ਦੁਨੀਆਂ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦਾ ਅੰਕੜਾ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ। ਵਿਸ਼ਵ ਦੇ ਬਾਕੀ ਦੇਸ਼ਾਂ ਵਾਂਗ ਭਾਰਤ ਵਿਚ ਕੋਰੋਨਾ ਆਪਣੇ ਪੂਰੇ ਜ਼ੋਰਾਂ ‘ਤੇ ਹੋ ਗਿਆ ਹੈ। ਹੁਣ ਨਿੱਤ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਤੇਜ਼ੀ ਨਾਲ ਵਧ ਰਹੀ ਹੈ।
ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 19,459 ਨਵੇਂ ਕੇਸ ਸਾਹਮਣੇ ਆਏ ਹਨ ਅਤੇ 380 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਭਰ ਵਿਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਕੁੱਲ ਸੰਖਿਆ 5,48,318 ਹੋ ਗਈ ਹੈ, ਕੋਰੋਨਾ ਵਾਇਰਸ ਕਾਰਨ ਹੁਣ ਤਕ ਕੁੱਲ 16,475 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਮਰੀਜ਼ਾਂ ‘ਚੋਂ 3,21,723 ਮਰੀਜ਼ ਠੀਕ ਹੋ ਕੇ ਹਸਪਤਾਲਾਂ ਤੋਂ ਡਿਸਚਾਰਜ ਹੋ ਚੁੱਕੇ ਹਨ। ਦੇਸ਼ ‘ਚ ਕੋਰੋਨਾ ਵਾਇਰਸ ਦੇ ਫਿਲਹਾਲ 2,10,120 ਐਕਟਿਵ ਕੇਸ ਹਨ।

ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵਧੇਰੇ ਪ੍ਰਭਾਵਿਤ ਮਹਾਰਾਸ਼ਟਰ ਸੂਬਾ ਹੋਇਆ ਹੈ, ਜਿੱਥੇ ਪਿਛਲੇ 24 ਘੰਟਿਆਂ ਵਿਚ ਵਾਇਰਸ ਦੇ 5493 ਮਾਮਲੇ ਦਰਜ ਕੀਤੇ ਗਏ ਹਨ ਅਤੇ 156 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਸੂਬੇ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 1,64,626 ਅਤੇ ਮ੍ਰਿਤਕਾਂ ਦੀ ਗਿਣਤੀ ਵੱਧ ਕੇ 7429 ਹੋ ਗਈ ਹੈ। ਸੂਬੇ ਵਿਚ 86,575 ਲੋਕ ਰੋਗ ਮੁਕਤ ਹੋਏ ਹਨ।

ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਦਾ ਕਹਿਰ ਤੇਜ਼ੀ ਨਾਲ ਵੱਧ ਰਿਹਾ ਹੈ। ਦਿੱਲੀ ‘ਚ ਪਿਛਲੇ 24 ਘੰਟਿਆਂ ਵਿਚ 2889 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਪੀੜਤਾਂ ਦਾ ਅੰਕੜਾ 83,077 ਤੱਕ ਪਹੁੰਚ ਗਿਆ ਹੈ। ਇੱਥੇ ਮ੍ਰਿਤਕਾਂ ਦੀ ਗਿਣਤੀ 2623 ਹੋ ਗਈ ਹੈ। ਰਾਜਧਾਨੀ ਵਿਚ 52,607 ਮਰੀਜ਼ ਰੋਗ ਮੁਕਤ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ।
ਪੰਜਾਬ ‘ਚ ਕੁੱਲ 289923 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 5216 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3526 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 1557 ਲੋਕ ਐਕਟਿਵ ਮਰੀਜ਼ ਹਨ।
ਵਰਲਡੋਮੀਟਰ ਮੁਤਾਬਕ ਹੁਣ ਤਕ ਪੂਰੀ ਦੁਨੀਆਂ ‘ਚ ਕੋਰੋਨਾ ਵਾਇਰਸ ਨਾਲ ਇਕ ਕਰੋੜ, ਦੋ ਲੱਖ ਲੋਕ ਇਨਫੈਕਟਡ ਹੋ ਚੁੱਕੇ ਹਨ। ਇਸ ਦੌਰਾਨ ਹੀ ਮਰਨ ਵਾਲਿਆਂ ਦਾ ਅੰਕੜਾ ਪੰਜ ਲੱਖ ਤੋਂ ਪਾਰ ਪਹੁੰਚ ਗਿਆ। ਇਸ ਦੌਰਾਨ ਹੀ 55 ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। ਦੁਨੀਆਂ ਦੇ 70 ਫੀਸਦ ਮਾਮਲੇ ਸਿਰਫ਼ 12 ਦੇਸ਼ਾਂ ਤੋਂ ਆਏ ਹਨ ਜਿੱਥੇ ਕੋਰੋਨਾ ਪੀੜਤਾਂ ਦੀ ਸੰਖਿਆ 72 ਲੱਖ ਤੋਂ ਜ਼ਿਆਦਾ ਹੈ।

  • 62
  •  
  •  
  •  
  •