ਬਠਿੰਡਾ ਥਰਮਲ ਥਰਮਲ ਪਲਾਟ ਨੂੰ ਬੰਦ ਕਰਨ ਦੇ ਵਿਰੋਧ ‘ਚ ਕਿਸਾਨ ਨੇ ਦਿੱਤੀ ਜਾਨ

ਬਠਿੰਡਾ ਦੀ ਇਤਿਹਾਸਕ ਵਿਰਾਸਤ ਮੰਨੇ ਜਾਂਦੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਬੰਦ ਕਰਨ ਤੋਂ ਦੁਖੀ ਇਕ ਕਿਸਾਨ ਨੇ ਅੱਜ ਥਰਮਲ ਪਲਾਂਟ ਦੇ ਗੇਟ ਅੱਗੇ ਅਪਣੀ ਜਾਨ ਦੇ ਦਿੱਤੀ। ਮ੍ਰਿਤਕ ਕਿਸਾਨ ਦੀ ਸ਼ਨਾਖ਼ਤ ਜੋਗਿੰਦਰ ਸਿੰਘ ਉਰਫ਼ ਭੋਲਾ (56) ਪੁੱਤਰ ਗਮਦੂਰ ਸਿੰਘ ਵਾਸੀ ਚੀਮਾ ਮੰਡੀ ਜ਼ਿਲ੍ਹਾ ਸੰਗਰੂਰ ਦੇ ਤੌਰ ‘ਤੇ ਹੋਈ ਹੈ। ਵਿਰੋਧੀ ਪਾਰਟੀਆਂ ਅਕਾਲੀ ਦਲ, ਆਪ ਤੇ ਯੂਨਾਇਟਡ ਅਕਾਲੀ ਦਲ ਤੇ ਥਰਮਲ ਮੁਲਾਜਮਾਂ ਨੇ ਇਸ ਕਿਸਾਨ ਨੂੰ ਸ਼ਹੀਦ ਕਰਾਰ ਦਿੰਦਿਆਂ ਉਸਦੀ ਕੁਰਬਾਨੀ ਨੂੰ ਅਜਾਂਈ ਨਾ ਜਾਣ ਦੇ ਐਲਾਨ ਕੀਤਾ ਹੈ। ਉਧਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਰਕਾਰ ਦੀਆਂ ਹਿਦਾਇਤਾਂ ‘ਤੇ ਮਾਮਲੇ ਦੀ ਨਜ਼ਾਕਤ ਨੂੰ ਸਮਝਦਿਆਂ ਤੁਰੰਤ ਇਸਦੇ ਹੱਲ ਲਈ ਪ੍ਰਵਾਰ ਤੇ ਯੂਨੀਅਨ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ।

ਪਤਾ ਲੱਗਿਆ ਹੈ ਕਿ ਕਿਸਾਨ ਆਗੂਆਂ ਨੇ ਮ੍ਰਿਤਕ ਕਿਸਾਨ ਦੇ ਇੱਕ ਪ੍ਰਵਾਰ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਦਸ ਲੱਖ ਦਾ ਮੁਆਵਜ਼ਾ,ਪ੍ਰਵਾਰ ਸਿਰ ਚੜ੍ਹੇ ਕਰਜ਼ੇ ‘ਤੇ ਲੀਕ ਮਾਰਨ ਅਤੇ ਬਠਿੰਡਾ ਥਰਮਲ ਨੂੰ ਮੁੜ ਚਾਲੂ ਕਰਨ ਦੀ ਮੰਗ ਰੱਖੀ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਲੋਂ ਮੁਰਦਾਘਰ ਵਿਚ ਸੁਰੱਖਿਅਤ ਰੱਖ ਲਿਆ ਗਿਆ ਹੈ।

ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਦਾ ਸਰਗਰਮ ਵਰਕਰ ਸੀ, ਜਿਸਦੀ ਲਾਸ਼ ਕੋਲੋ ਕਿਸਾਨ ਜਥੇਬੰਦੀ ਦਾ ਝੰਡਾ ਅਤੇ ਇੱਕ ਤਖ਼ਤੀ ਵੀ ਮਿਲੀ ਹੈ, ਜਿਸ ਉਪਰ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੀ ਫ਼ੋਟੋ ਹੇਠਾਂ ਲਿਖਿਆ ਹੋਇਆ ਸੀ ”ਗੁਰੂ ਨਾਨਕ ਇਤਿਹਾਸਿਕ ਥਰਮਲ ਪਲਾਂਟ ਹੈ ਸ਼ਾਨ ਮੈਂ ਇਸ ਨੂੰ ਵੇਚਣ ਤੋਂ ਰੋਕਣ ਲਈ ਕਰਦਾ ਹਾਂ ਜਿੰਦ ਕੁਰਬਾਨ”

  •  
  •  
  •  
  •  
  •