ਪੰਜਾਬ ਵਿੱਚ ਕੋਰੋਨਾ ਦੇ 258 ਨਵੇਂ ਮਾਮਲੇ ਆਏ, 6 ਮੌਤਾਂ

ਪੰਜਾਬ ਵਿਚ ਕੋਰੋਨਾਵਾਇਰਸ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ। ਪੰਜਾਬ ਵਿਚ ਹੁਣ ਰੋਜ਼ਾਨਾ ਲਗਭਗ 200 ਦੇ ਕਰੀਬ ਕੇਸ ਆਉਂਦੇ ਹਨ। ਪੰਜਾਬ ‘ਚ ਕੱਲ੍ਹ ਮੰਗਲਵਾਰ ਨੂੰ ਕੋਰੋਨਾਵਾਇਰਸ ਦੇ 258 ਨਵੇਂ ਕੇਸ ਸਾਹਮਣੇ ਆਏ ਹਨ।

ਪੰਜਾਬ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 6749 ਹੋ ਗਈ ਹੈ। ਕੱਲ੍ਹ ਕੋਰੋਨਾਵਾਇਰਸ ਨਾਲ ਛੇ ਮੌਤਾਂ ਹੋਣ ਦੀ ਵੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚੋਂ ਅੰਮ੍ਰਿਤਸਰ, ਗੁਰਦਾਸਪੁਰ, ਸੰਗਰੂਰ, ਐਸਏਐਸ ਨਗਰ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ‘ਚ ਇੱਕ ਇੱਕ ਮੌਤ ਹੋਈ ਹੈ। ਪੰਜਾਬ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 175 ਹੋ ਗਈ ਹੈ।

ਮੰਗਲਵਾਰ ਨੂੰ 258 ਨਵੇਂ ਮਰੀਜ਼ ਸਾਹਮਣੇ ਆਏ ਹਨ। ਸਭ ਤੋਂ ਵੱਧ ਪੌਜ਼ੇਟਿਵ ਮਰੀਜ਼ ਲੁਧਿਆਣਾ ਤੋਂ ਆਏ ਹਨ। ਇਥੇ 78 ਮਰੀਜ਼ ਸੰਕਰਮਿਤ ਪਾਏ ਗਏ ਹਨ। ਪੰਜਾਬ ਵਿੱਚ ਕੱਲ੍ਹ ਕੋਰੋਨਾ ਦੇ 60 ਮਰੀਜ਼ ਸਿਹਤਯਾਬ ਹੋਏ ਹਨ। ਹੁਣ ਤੱਕ ਪੰਜਾਬ 4554 ਮਰੀਜ ਠੀਕ ਹੋ ਕੇ ਆਪੋ ਆਪਣੇ ਘਰੀਂ ਜਾ ਚੁੱਕੇ ਹਨ। ਸੂਬੇ ‘ਚ ਕੁੱਲ 352363 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 6749 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ, ਜਿਹਨਾਂ ਵਿਚੋਂ 2020 ਲੋਕ ਐਕਟਿਵ ਮਰੀਜ਼ ਹਨ।

  • 73
  •  
  •  
  •  
  •