ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਲਾਹੌਰ ਮਾਮਲੇ ‘ਚ ਭਾਈ ਲੌਂਗੋਵਾਲ ਤੇ ਕੈਪਟਨ ਨੇ ਦਿੱਤਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਲਾਹੌਰ ਵਿਚ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਦੇ ਅਸਥਾਨ ਗੁਰਦੁਆਰਾ ਸ੍ਰੀ ਸ਼ਹੀਦੀ ਅਸਥਾਨ ਦੇ ਮਾਮਲੇ ‘ਚ ਪਾਕਿਸਤਾਨ ਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਿੱਖ ਸ਼ਹੀਦਾਂ ਨਾਲ ਸਬੰਧਤ ਅਸਥਾਨਾਂ ‘ਤੇ ਕਬਜ਼ਾ ਕਰੀ ਬੈਠੇ ਕੁੱਝ ਲੋਕਾਂ ਤੋਂ ਇਹ ਕਬਜ਼ੇ ਛੁਡਾਏ ਜਾਣ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧ ‘ਚ ਭਾਰਤ ਸਰਕਾਰ ਨੂੰ ਵੀ ਅਪੀਲ ਕਰਦੇ ਹਨ।

ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਲਾਹੌਰ ਸ਼ਹਿਰ ਦੇ ਮਸ਼ਹੂਰ ਗੁਰਦੁਆਰੇ ਨੂੰ ਮਸਜਿਦ ਵਿੱਚ ਤਬਦੀਲ ਕਰਨ ਦੀਆਂ ਕਥਿਤ ਕੋਸ਼ਿਸ਼ਾਂ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਟਵੀਟ ਵਿੱਚ ਕਿਹਾ, “ਮੈਂ ਲਾਹੌਰ ਦੇ ਪਵਿੱਤਰ ਸ਼ਹੀਦੀ ਗੁਰਦੁਆਰੇ ਨੂੰ ਮਸਜਿਦ ਵਿੱਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਦੀ ਸਖਤ ਨਿੰਦਾ ਕਰਦਾ ਹਾਂ।” ਇਹ ਸਥਾਨ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਸਥਾਨ ਹੈ।

ਮੈਂ ਵਿਦੇਸ਼ ਮੰਤਰੀ ਡਾ. ਐੱਸ.ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਚਿੰਤਾ ਨੂੰ ਸਖਤੀ ਨਾਲ ਪਾਕਿਸਤਾਨ ਸਾਹਮਣੇ ਲਿਆਉਣ ਅਤੇ ਉਨ੍ਹਾਂ ਨੂੰ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਹਿਣ।” ਗੁਰਦੁਆਰਾ ਇਕ ਇਤਿਹਾਸਕ ਸਥਾਨ ਹੈ ਤੇ ਇਥੇ ਭਾਈ ਤਾਰੂ ਸਿੰਘ ਨੇ 1745 ਵਿਚ ਕਰਬਾਨੀ ਦਿੱਤੀ ਸੀ। ਨੌਲਖਾ ਬਾਜ਼ਾਰ ਦੇ ਗੁਰਦੁਆਰੇ ਨੂੰ ਮਸਜਿਦ ਵਿੱਚ ਤਬਦੀਲ ਕਰਨ ਦੀਆਂ ਕੋਸ਼ਿਸ਼ਾਂ ਦੀਆਂ ਖਬਰਾਂ ਤੋਂ ਬਾਅਦ ਭਾਰਤ ਨੇ ਸੋਮਵਾਰ ਨੂੰ ਪਾਕਿਸਤਾਨ ਹਾਈ ਕਮਿਸ਼ਨ ਕੋਲ ਵਿਰੋਧ ਜਤਾਇਆ।

  • 53
  •  
  •  
  •  
  •