ਕੋਰੋਨਾ: ਪੰਜਾਬ ‘ਚ ਬੀਤੇ ਦਿਨ ਹੋਈਆਂ 25 ਮੌਤਾਂ, 568 ਨਵੇਂ ਮਰੀਜ਼ ਆਏ

ਪੰਜਾਬ ਵਿੱਚ ਬੁੱਧਵਾਰ ਨੂੰ 25 ਹੋਰ ਮੌਤਾਂ ਹੋ ਜਾਣ ਨਾਲ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 361 ਹੋ ਗਈ ਹੈ। ਉਧਰ ਪੰਜਾਬ ‘ਚ 568 ਨਵੇਂ ਮਰੀਜ਼ਾਂ ਦੀ ਜਾਂਚ ਰਿਪੋਰਟ ਪਾਜੇਟਿਵ ਆਈ ਹੈ, ਜਿਸ ਨਾਲ ਹੁਣ ਤੱਕ ਕੋਰੋਨਾ ਪਾਜੇਟਿਵ ਪਾਏ ਗਏ ਮਰੀਜਾਂ ਦੀ ਗਿਣਤੀ 14946 ਹੋ ਗਈ ਹੈ। ਸਰਕਾਰੀ ਤੌਰ ‘ਤੇ ਪ੍ਰਾਪਤ ਅੰਕੜਿਆਂ ਮੁਤਾਬਿਕ ਬੀਤੇ ਕੱਲ੍ਹ ਆਏ ਸਭ ਤੋਂ ਵੱਧ ਮਾਮਲਿਆਂ ਵਿੱਚ ਲੁਧਿਆਣਾ ਜ਼ਿਲੇ ਵਿੱਚ 95, ਪਟਿਆਲਾ ਜ਼ਿਲੇ ਵਿੱਚ 86, ਜਲੰਧਰ ਜ਼ਿਲੇ ਵਿੱਚ 45 ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 77, ਬਰਨਾਲਾ ਅਤੇ ਗੁਰਦਾਸਪੁਰ ਜਿਲਿਆਂ ਵਿੱਚ 35-35, ਐਸ.ਏ.ਐਸ ਨਗਰ ਮੋਹਾਲੀ ਜ਼ਿਲੇ ਵਿੱਚ 31 ਅਤੇ ਸੰਗਰੂਰ ਜ਼ਿਲੇ ਵਿੱਚ 30 ਨਵੇਂ ਮਰੀਜ ਕੋਰੋਨਾ ਪਾਜੇਟਿਵ ਪਾਏ ਹਨ।

ਇਸੇ ਤਰਾਂ ਹੀ ਤਰਨਤਾਰਨ ਸਾਹਿਬ ਜ਼ਿਲੇ ਵਿੱਚ 21, ਪਠਾਨਕੋਟ ਜ਼ਿਲੇ ਵਿੱਚ 15, ਮੋਗਾ ਜ਼ਿਲੇ ਵਿੱਚ 13, ਰੋਪੜ ਜ਼ਿਲੇ ਵਿੱਚ 11, ਫਰੀਦਕੋਟ ਤੇ ਫਾਜਿਲਕਾ ਜ਼ਿਲਿਆਂ ਵਿੱਚ 9-9, ਕਪੂਰਥਲਾ, ਮੁਕਤਸਰ ਜਿਲਿਆ ਵਿੱਚ 7-7, ਐਸ.ਬੀ.ਐਸ ਨਗਰ ਨਵਾਂ ਸਹਿਰ ਜ਼ਿਲੇ ਵਿੱਚ 5, ਫਿਰੋਜ਼ਪੁਰ ਜ਼ਿਲੇ ਵਿੱਚ 4, ਹੁਸਿਆਰਪੁਰ ਤੇ ਬਠਿੰਡਾ ਜਿਲਿਆਂ ਵਿੱਚ 1-1 ਨਵੇਂ ਮਰੀਜ਼ ਦੀ ਰਿਪੋਰਟ ਕੋਰੋਨਾ ਪਾਜੇਟਿਵ ਆਈ ਹੈ।

ਪੰਜਾਬ ਵਿੱਚ ਹੁਣ ਤੱਕ 561121 ਲੋਕਾਂ ਦੇ ਕੋਰੋਨਾ ਟੈਸਟ ਹੋ ਚੁੱਕੇ ਹਨ, ਜਿਹਨਾਂ ਵਿੱਚੋਂ ਕੋਰੋਨਾ ਵਾਇਰਸ ਦੇ 14946 ਮਾਮਲੇ ਸਾਹਮਣੇ ਆਏ ਹਨ, ਜਿਹਨਾਂ ਵਿੱਚੋਂ 10213 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ। ਪੰਜਾਬ ਵਿੱਚ ਹੁਣ ਕੋਰੋਨਾ ਦੇ 4372 ਐਕਟਿਵ ਕੇਸ ਹਨ, ਜਿਹਨਾਂ ‘ਚੋਂ 113 ਗੰਭੀਰ ਮਰੀਜ਼ ਆਕਜੀਸਨ ‘ਤੇ ਹਨ, ਜਦਕਿ 15 ਜਿਆਦਾ ਗੰਭੀਰ ਮਰੀਜ਼ਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਬੁੱਧਧਵਾਰ ਨੂੰ ਜਲੰਧਰ ਜਿਲੇ ਵਿੱਚ 10, ਲੁਧਿਆਣਾ ਜਿਲੇ ਵਿੱਚ 9, ਅੰਮ੍ਰਿਤਸਰ ਸਾਹਿਬ ਜ਼ਿਲੇ ਵਿੱਚ 3, ਗੁਰਦਾਸਪੁਰ ਜ਼ਿਲੇ ਵਿੱਚ 2 ਅਤੇ ਪਟਿਆਲਾ ਜ਼ਿਲੇ ਵਿੱਚ 1 ਮੌਤਾਂ ਭਾਵ ਕੁੱਲ 25 ਮੌਤਾਂ ਹੋਰ ਹੋਣ ਕਰਕੇ ਪੰਜਾਬ ਵਿੱਚ ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 361 ਹੋ ਗਈ ਹੈ, ਜਦਕਿ ਲੰਘੇ ਦਿਨ 461 ਮਰੀਜ਼ ਠੀਕ ਹੋ ਕੇ ਆਪੋ ਆਪਣੇ ਘਰੀਂ ਚਲੇ ਗਏ ਹਨ।

  • 49
  •  
  •  
  •  
  •