ਕੋਰੋਨਾ: ਪੰਜਾਬ ‘ਚ ਪਹਿਲੀ ਦਸੰਬਰ ਤੋਂ ਮੁੜ ਨਵੀਆਂ ਪਾਬੰਦੀਆਂ ਦਾ ਐਲਾਨ

ਦਿੱਲੀ-ਐੱਨਸੀਆਰ ਦੀ ਬਣੀ ਗੰਭੀਰ ਸਥਿਤੀ ਅਤੇ ਪੰਜਾਬ ਵਿਚ ਕੋਰੋਨਾ ਦੀ ਦੂਜੀ ਲਹਿਰ ਦੇ ਡਰ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਤੋਂ 15 ਦਸੰਬਰ ਤੱਕ ਰਾਜ ਵਿੱਚ ਰਾਤ ਦਾ ਕਰਫਿਊ ਲਗਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਅੱਜ ਰਾਜ ਵਿੱਚ ਕਈ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ ਜਿਨ੍ਹਾਂ ਵਿੱਚ ਮਾਸਕ ਨਾ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ ਦੁਗਣਾ ਕਰ ਦਿੱਤਾ ਗਿਆ ਹੈ।

15 ਦਸੰਬਰ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਬੈਠਕ ਕੀਤੀ ਜਾਵੇਗੀ, ਜਿਸ ‘ਚ ਅਗਲਾ ਫ਼ੈਸਲਾ ਲਿਆ ਜਾਵੇਗਾ। ਰਾਜ ਵਿੱਚ ਸਾਰੇ ਹੋਟਲ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਖੁੱਲਣ ਦੇ ਸਮੇਂ ਨੂੰ ਰਾਤ 9.30 ਵਜੇ ਤੱਕ ਸੀਮਤ ਕਰ ਦਿੱਤਾ ਹੈ। ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਸਰਕਾਰੀ ਬੁਲਾਰੇ ਨੇ ਕਿਹਾ ਕਿ ਕੋਵਿਡ ਨਿਯਮਾਂ ਦੀ ਪਾਲਣ ਨਾ ਕਰਨ ‘ਤੇ ਜ਼ੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ।

  • 47
  •  
  •  
  •  
  •