ਚੰਡੀਗੜ੍ਹ-ਦਿੱਲੀ ਹਾਈਵੇ ‘ਤੇ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਪੰਜਾਬ ਦੇ ਕਿਸਾਨ

ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ-ਪੰਜਾਬ ਦੇ ਕਿਸਾਨਾਂ ਨੇ 26 ਨਵੰਬਰ 2020 ਨੂੰ ਦਿੱਲੀ ਕੂਚ ਦਾ ਐਲਾਨ ਕੀਤਾ ਹੋਇਆ ਹੈ। ਇਸ ਦਰਮਿਆਨ ਹਰਿਆਣਾ ਪੁਲਸ ਵਲੋਂ ਅੰਬਾਲਾ ‘ਚ ਚੰਡੀਗੜ੍ਹ-ਦਿੱਲੀ ਹਾਈਵੇਅ ‘ਤੇ ਕਿਸਾਨਾਂ ਨੂੰ ਰੋਕਣ ਲਈ ਉਨ੍ਹਾਂ ‘ਤੇ ਪਾਣੀ ਦੀਆਂ ਬੁਛਾੜਾਂ ਕੀਤੀ। ਪੁਲਸ ਵਲੋਂ ਰੋਕਣ ਲਈ ਲਾਏ ਗਏ ਬੈਰੀਕੇਡ ਨੂੰ ਕਿਸਾਨਾਂ ਨੇ ਤੋੜ ਦਿੱਤਾ। ਜਿਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।

ਕਿਸਾਨਾਂ ਦੇ ਦਿੱਲੀ ਕੂਚ ਨੂੰ ਰੋਕਣ ਲਈ ਹਰਿਆਣਾ ਪੁਲਿਸ ਪੱਬਾਂ ਭਾਰ ਹੈ। ਦੱਸਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ‘ਚ ਕਿਸਾਨ ਹਰਿਆਣਾ ‘ਚ ਡਟੇ ਹੋਏ ਹਨ। ਦੱਸਣਯੋਗ ਹੈ ਕਿ ਹਰਿਆਣਾ ਦੇ ਜੀਂਦ ‘ਚ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਸੂਰਤ ਵਿਚ ਕਿਸਾਨਾਂ ਨੂੰ ਹਰਿਆਣਾ ‘ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।

  • 197
  •  
  •  
  •  
  •