ਦੀਪ ਸਿੱਧੂ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਖੁੱਲ੍ਹੀ ਚਿੱਠੀ, ਮਿਲ ਕੇ ਚੱਲਣ ਦੀ ਕੀਤੀ ਨਿਮਰ ਬੇਨਤੀ

ਚੰਡੀਗੜ੍ਹ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਡੇਢ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਸਿੱਧ ਅਦਾਕਾਰ ਦੀਪ ਸਿੱਧੂ ਵੀ ਪਹਿਲੇ ਦਿਨ ਤੋਂ ਕਿਸਾਨ ਜਥੇਬੰਦੀਆਂ ਨਾਲ ਜੁੜੇ ਹੋਏ ਹਨ। ਹਾਲ ਹੀ ’ਚ ਦੀਪ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕਿਸਾਨ ਜੱਥੇਬੰਦੀਆਂ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ।

ਇਸ ਚਿੱਠੀ ’ਚ ਦੀਪ ਸਿੱਧੂ ਨੇ ਕਿਸਾਨੀ ਮੋਰਚੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਨੇ ਚਿੱਠੀ ’ਚ ਲਿਖਿਆ ਹੈ ਕਿ ਕਿਸਾਨ ਅੰਦੋਲਨ ਹੁਣ ਵੱਡਾ ਰੂਪ ਲੈ ਚੁੱਕਾ ਹੈ। ਇਹ ਅੰਦੋਲਨ ਇਤਿਹਾਸਕ ਪੜਾਅ ’ਤੇ ਆ ਖੜ੍ਹਿਆ ਹੈ। ਇਸ ਤਰ੍ਹਾਂ ਦੇ ਸੰਘਰਸ਼ ਸਾਂਝੇ ਇਤਫ਼ਾਕ ਨਾਲ ਜਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਦੀਪ ਸਿੱਧੂ ਨੇ ਇਸ ਚਿੱਠੀ ’ਚ ਕਿਸਾਨ ਜਥੇਬੰਦੀਆਂ ਨੂੰ ਸਾਰਿਆਂ ਦੇ ਨਾਲ ਮਿਲ ਕੇ ਚੱਲਣ ਦੀ ਬੇਨਤੀ ਕੀਤੀ ਹੈ।

  • 124
  •  
  •  
  •  
  •