ਸਿੱਖ ਪੰਥ ਚ ਦੁਬਾਰਾ ਸ਼ਾਮਿਲ ਹੋਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਰਦਾ ਹਾਂ ਅਪੀਲ – ਸੁੱਚਾ ਸਿੰਘ ਲੰਗਾਹ

ਬਲਾਤਕਾਰ ਮਾਮਲੇ ਚ ਸੁੱਚਾ ਸਿੰਘ ਲੰਗਾਹ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪੰਥ ਚੋਂ ਛੇਕਿਆ ਨੂੰ ਕਰੀਬ 3 ਸਾਲ ਦਾ ਸਮਾਂ ਹੋ ਚੁੱਕਿਆ ਹੈ ਲੇਕਿਨ ਹੁਣ ਸੁੱਚਾ ਸਿੰਘ ਲੰਗਾਹ ਵੱਲੋਂ ਲਗਾਤਾਰ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਤੇ 101 ਦਿਨਾਂ ਤੋਂ ਨਤਮਸਤਕ ਹੋਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰੱਬ ਤੋਂ ਬਾਅਦ ਦੂਜੀ ਪਦਵੀ ਸਿੱਖ ਕੌਮ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਨਦੀ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਸਮਾਗਮ ਦੌਰਾਨ ਕਿਹਾ ਸੀ ਕਿ ਜੋ ਸਿੱਖ ਨੀਵਾਂ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲ ਤੇ ਆਵੇਗਾ ਉਸ ਨੂੰ ਮੁਆਫ ਕੀਤਾ ਜਾਵੇਗਾ ਲੇਕਿਨ ਉਹਨਾਂ ਕਿਹਾ ਕਿ ਮੈਂ ਲਗਾਤਾਰ 101 ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਮੁਆਫ਼ੀ ਮੰਗਣ ਆ ਰਹੇ ਹਾਂ ਅਤੇ ਮੈਨੂੰ ਮਾਫ਼ ਨਹੀਂ ਕੀਤਾ ਜਾ ਰਿਹਾ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਇੱਕ ਵਾਰ ਮੁਆਫ਼ੀ ਮੰਗ ਕੇ ਪੰਥ ਚ ਦੁਬਾਰਾ ਸ਼ਾਮਿਲ ਕਰਨ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਉਨ੍ਹਾਂ ਦਾ ਕੋਈ ਇਰਾਦਾ ਨਹੀਂ ਸਿਰਫ਼ ਹੋਸ਼ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੇ ਪੰਥ ਚ ਦੁਬਾਰਾ ਸ਼ਾਮਿਲ ਹੋਣ ਲਈ ਮਾਫ਼ੀ ਮੰਗਣ ਲਈ ਨਤਮਸਤਕ ਹੋਣ ਆਉਂਦੇ ਹਨ

  •  
  •  
  •  
  •  
  •