ਕੌਡੀਆਂ ਦੇ ਭਾਅ ਜ਼ਮੀਨ ਐਕੁਆਇਰ ਦੇ ਮਾਮਲੇ ‘ਚ ਮੁੱਖ ਮੰਤਰੀ ਨਾਲ ਰੋਡ ਕਿਸਾਨ ਸੰਘਰਸ਼ ਕਮੇਟੀ ਦੀ ਮੁਲਾਕਾਤ

ਕੌਡੀਆਂ ਦੇ ਭਾਅ ਜ਼ਮੀਨ ਐਕੁਆਇਰ ਦੇ ਮਾਮਲੇ ‘ਚ ਮੁੱਖ ਮੰਤਰੀ ਨਾਲ ਰੋਡ ਕਿਸਾਨ ਸੰਘਰਸ਼ ਕਮੇਟੀ ਦੀ ਮੁਲਾਕਾਤ ਪਿਛਲੇ ਸਮੇਂ ਤੋਂ ਲੁਧਿਆਣਾ- ਮਾਲੇਰਕੋਟਲਾ ਮਾਰਗ ਤੇ ਕਿਸਾਨ ਆਪਣੀਆਂ ਸਸਤੇ ਭਾਅ ਜ਼ਮੀਨ ਖਰੀਦਣ ਦੇ ਵਿਰੋਧ ‘ਚ ਧਰਨੇ ਤੇ ਧਰਨੇ ਦੇ ਰਹੇ ਸਨ ਪੁਲੀਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਦਾ ਮਸਲਾ ਸੁਲਝਾਇਆ ਗਿਆ ਸੀ ਤੇ ਪੰਜਾਬ ਦੇ ਵਧੀਕ ਮੁੱਖ ਸਕੱਤਰ ਰਵਨੀਤ ਕੌਰ ਨਾਲ ਕਿਸਾਨਾਂ ਦੀ ਮੀਟਿੰਗ ਕਰਵਾਈ ਗਈ ਸੀ ਜਿਸ ਦੇ ਭਰੋਸੇ ਤਹਿਤ ਕਿਸਾਨਾਂ ਨੇ ਧਰਨਾ ਖ਼ਤਮ ਕਰ ਦਿੱਤਾ ਸੀ ਜ਼ਮੀਨ ਦੇ ਘੱਟ ਭਾਅ ਦੇ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਸੜਕੀ ਆਵਾਜਾਈ ਤੇ ਰਾਜ ਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਮਿਲਣਗੇ। ਲੰਮੇ ਸੰਘਰਸ਼ ਤੋਂ ਬਾਅਦ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਹੈ ਮੀਟਿੰਗ ਵਿੱਚ ਕਿਸਾਨਾਂ ਨੇ ਘੱਟ ਭਾਅ ਜ਼ਮੀਨ ਖਰੀਦਣ ਦਾ ਮਾਮਲਾ ਉਠਾਇਆ ।ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਕੇਂਦਰੀ ਮੰਤਰੀ ਨੂੰ ਮਿਲ ਕੇ ਕੌਮੀ ਹਾਈਵੇ ਅਥਾਰਟੀ ਆਫ ਇੰਡੀਆ ਵੱਲੋਂ ‘ਭਾਰਤਮਾਲਾ’ ਪ੍ਰਾਜੈਕਟ ਤਹਿਤ ਖ਼ਰੀਦੀ ਜਾਣ ਵਾਲੀ ਜ਼ਮੀਨ ਲਈ ਮੁਆਵਜ਼ੇ ਦੀ ਰਕਮ ਮੁੜ ਵਿਚਾਰਨ ਦੀ ਮੰਗ ਕਰਨਗੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਰੋਡ ਕਿਸਾਨ ਸੰਘਰਸ਼ ਕਮੇਟੀ ਨਾਲ ਮੁਲਾਕਾਤ ਕੀਤੀ ।ਮੁੱਖ ਮੰਤਰੀ ਨੇ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਐਕੁਆਇਰ ਨਾ ਕਰਨ ਲਈ ਆਦੇਸ਼ ਦਿੱਤੇ ਹਨ ਅਤੇ ਵਿੱਤ ਕਮਿਸ਼ਨਰ ਨੂੰ ਕਿਸਾਨਾਂ ਦੀ ਇੱਛਾ ਦੇ ਵਿਰੁੱਧ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਕਮ ਨਾ ਪਾਉਣ ਲਈ ਤੁਰੰਤ ਹਦਾਇਤ ਜਾਰੀ ਕਰਨ ਲਈ ਵੀ ਹੁਕਮ ਦਿੱਤਾ ਹੈ ਇਸ ਪ੍ਰੋਜੈਕਟ ਤਹਿਤ ਜ਼ਮੀਨ ਖ਼ਰੀਦਣ ਦੀ ਪ੍ਰਕਿਰਿਆ ਚੱਲ ਰਹੀ ਹੈ ਇਸ ਵਿੱਚ ਕਈ ਐਕਸਪ੍ਰੈੱਸਵੇਅ ਸ਼ਾਮਲ ਹਨ ਮੁੱਖ ਮੰਤਰੀ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਲਈ ਛੇਤੀ ਤੋਂ ਛੇਤੀ ਸਮਾਂ ਲੈਣ ਲਈ ਕਿਹਾ ਹੈ।ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ ਨੂੰ ਕਮੇਟੀ ਦੇ ਨੁਮਾਇੰਦਿਆਂ ਨਾਲ ਰਾਇ- ਮਸ਼ਵਰਾ ਕਰਕੇ ਸਾਂਝੇ ਤੌਰ ਉੱਤੇ ਇੱਕ ਵਿਆਪਕ ਕੇਸ ਕਰਨ ਦੇ ਹੁਕਮ ਦਿੱਤੇ ਹਨ ।

  •  
  •  
  •  
  •  
  •