ਜਾਣੋ ਕਿਉਂ ਹੋਏ ਅਕਾਲੀ ਦਲ ਅਤੇ ਹਰਸਿਮਰਤ ਬਾਦਲ ਇੱਕ ਦੂਸਰੇ ਦੇ ਆਹਮੋ ਸਾਹਮਣੇ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਧਾਰਾ 370 ਤੇ 35 ਏ ਖਤਮ ਕਰਨ ਨੂੰ ਪ੍ਰਾਪਤੀ ਦੱਸਣ ਦੇ ਦਿੱਤੇ ਬਿਆਨ ਨੂੰ ਕਰੜੇ ਹੱਥੀ ਲੈਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ  ਮੰਤਰੀ ਨੂੰ ਇਸ ਬਦਲੇ ਸਮੁੱਚੇ ਪੰਜਾਬੀਆਂ ਕੋਲੋਂ ਮੁਆਫੀ ਮੰਗਣੀ ਚਾਹੀਦੀ ਹੈ। ਰੰਧਾਵਾ ਨੇ ਕਿਹਾ ਕਿ ਸਾਰੀ ਉਮਰ ਸੰਘੀ ਢਾਂਚੇ ਦੇ ਨਾਮ ਉਤੇ ਰੋਟੀਆਂ ਸੇਕਣ ਵਾਲੇ ਅਕਾਲੀ ਦਲ ਏ ਇਤਿਹਾਸ ਦਾ ਕੱਲ ਕਾਲਾ ਦਿਨ ਸੀ ਜਦੋਂ ਅਕਾਲੀ ਦਲ ਉਤੇ ਪੂਰੀ ਤਰ੍ਹਾਂ ਕਾਬਜ ਬਾਦਲ ਪਰਿਵਾਰ ਦੀ ਨੂੰਹ ਨੇ ਮੋਦੀ ਸਰਕਾਰ ਦੇ 100 ਦਿਨਾਂ ਦੀਆਂ ਪ੍ਰਾਪਤੀਆਂ ਗਿਣਾਉਂਦਿਆ ਜੰਮੂ ਕਸਮੀਰ ਵਿੱਚ ਧਾਰਾ 370 ਤੇ 35 ਏ ਖਤਮ ਕਰਨ ਨੂੰ ਆਪਣੀ ਸਰਕਾਰ ਦੀ ਪ੍ਰਾਪਤੀ ਦੱਸੀ ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਤਾਂ ਹੁਣ ਇਹ ਵੀ ਸੱਕ ਹੀ ਨਹੀਂ ਸਗੋਂ ਪੂਰਾ ਯਕੀਨ ਹੀ ਹੋ ਗਿਆ ਹੈ ਕਿ ਹਰਸਿਮਰਤ ਬਾਦਲ ਨੂੰ ਅਕਾਲੀ ਦਲ ਦੇ 1967 ਦੇ ਮੈਨੀਫੈਸਟੋ, ਬਟਾਲਾ ਕਾਨਫਰੰਸ ਅਤੇ 1973 ਦੇ ਆਨੰਦਪੁਰ ਸਾਹਿਬ ਦੇ ਮਤੇ ਬਾਰੇ ਉੱਕੀ ਹੀ ਜਾਣਕਾਰੀ ਨਹੀਂ ਹੋਣੀ। ਕਾਂਗਰਸੀ ਆਗੂ ਨੇ ਹਰਸਿਮਰਤ ਕੌਰ ਬਾਦਲ ਨੂੰ ਸਵਾਲ ਕਰਦਿਆਂ ਕਿਹਾ ਕਿ ਉਹ ਆਨੰਦਪੁਰ ਸਾਹਿਬ ਦੇ ਮਤੇ ਅਤੇ ਅਕਾਲੀ ਦਲ ਦੇ ਸੰਘੀ ਢਾਂਚੇ ਬਾਰੇ ਆਪਣਾ ਸਟੈਂਡ ਸਪੱਸਟ ਕਰੇ। ਉਨ੍ਹਾਂ_ਇਸ ਮੁੱਦੇ ਉਤੇ ਅਕਾਲੀ ਦਲ ਦੇ ਸੁਪਰੀਮੋ ਪਰਕਾਸ ਸਿੰਘ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵੀ ਆਪਣਾ ਪੱਖ ਦੱਸਣ ਲਈ ਕਿਹਾ ਹੈ ਕਿ ਉਹ ਹਾਲੇ ਵੀ ਪੰਜਾਬ ਲਈ ਧਾਰਾ 370 ਦੀ ਮੰਗ ਅਤੇ ਦੇਸ ਦੇ ਸੰਘੀ ਢਾਂਚੇ ਨੂੰ ਮਜਬੂਤ ਕਰਨ ਦੀ ਵਕਾਲਤ ਕਰਦੇ ਹਨ ਜਾਂ ਹਰਸਿਮਰਤ ਬਾਦਲ ਦੇ ਬਿਆਨ ਦੀ  ਪ੍ਰੋੜਤਾ ਕਰਦੇ ਹਨ।  ਉਨ੍ਹਾਂ ਕਿਹਾ ਕਿ ਅਕਾਲੀ ਦਲ ਕੋਲੋਂ ਪੂਰਾ ਪੰਜਾਬ ਇਸ ਮਾਮਲੇ ਉਤੇ ਸਪੱਸਟੀਕਰਨ ਮੰਗਦਾ ਹੈ। ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਨੇ 1967 ਵਿੱਚ ਆਪਣੇ ਮੈਨੀਫੈਸਟੋ ਵਿੱਚ ਪੰਜਾਬ ਲਈ ਧਾਰਾ 370 ਦੀ ਮੰਗ ਕੀਤੀ ਸੀ ਅਤੇ ਆਨੰਦਪੁਰ ਸਾਹਿਬ ਦੇ ਮਤੇ ਵਿੱਚ ਸੂਬਿਆਂ ਲਈ ਵੱਧ ਅਧਿਕਾਰ ਮੰਗੇ ਸਨ। ਅਕਾਲੀ ਦਲ ਨੇ ਸਾਰੀ ਉਮਰ ਸੰਘੀ ਢਾਂਚੇ ਦੀ ਵਕਾਲਤ ਦੇ ਨਾਮ ਉਤੇ ਰੋਟੀਆਂ ਸੇਕੀਆਂ ਅਤੇ ਹੁਣ ਬਾਦਲ ਪਰਿਵਾਰ ਦੀ ਨੂੰਹ ਆਪਣੀ ਵਜੀਰੀ ਖਾਤਰ ਸੰਘੀ ਢਾਂਚੇ ਦੀ ਸੰਘੀ ਘੁੱਟ ਰਹੀ ਮੋਦੀ ਸਰਕਾਰ ਦੇ ਸੋਹਲੇ ਗਾ ਰਹੀ ਹੈ। ਕਿਹਾ ਕਿ ਅੱਜ ਟਕਸਾਲੀ ਅਕਾਲੀਆਂ ਦੀ ਵੀ ਰੂਹ ਵੀ ਰੋ ਰਹੀ ਹੋਵੇਗੀ ਕਿ ਜਿਸ ਬਾਦਲ ਪਰਿਵਾਰ ਨੇ ਅਕਾਲੀ ਦਲ ਦੇ ਸਿਰ ਉਤੇ ਆਪਣੀ ਸਲਤਨਤ ਖੜ੍ਹੀ ਕੀਤੀ ਹੈ ਉਸੇ ਪਰਿਵਾਰ ਦੀ ਮੈਂਬਰ ਸਰ੍ਹੇਆਮ ਪ੍ਰੈਸ ਕਾਨਫਰੰਸ ਕਰ ਕੇ ਅਕਾਲੀ ਦਲ ਦੇ ਸਿਧਾਂਤਾਂ ਨੂੰ ਨਾ ਸਿਰਫ ਤਿਲਾਂਜਲੀ ਦੇ ਰਹੀ ਹੈ ਸਗੋਂ ਹੁੱਬ ਹੁੱਬ ਕੇ ਆਪਣੀਆਂ  ਪ੍ਰਾਪਤੀਆਂ ਦੱਸ ਰਹੀ ਹੈ।

Read more

ਪੰਜਾਬ ’ਚ ਹੜਾਂ ਕਾਰਨ 445 ਪਸ਼ੂ ਹਲਾਕ, ਮਿਲੇਗਾ 1.96 ਕਰੋੜ ਮੁਆਵਜ਼ਾ

ਪੰਜਾਬ ਵਿੱਚ ਹੜਾਂ ਕਾਰਨ 445 ਵੱਡੇ ਜਾਨਵਰਾਂ /ਪਸ਼ੂਆਂ, 90 ਸੂਰਾਂ, 38 ਬੱਕਰੀਆਂ ਅਤੇ 29200ਪੋਲਟਰੀ ਬਰਡਜ਼ ਨੂੰ ਭਾਰੀ  ਨੁਕਸਾਨ ਹੋਇਆ।ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਲਦ ਤੋਂ ਜਲਦ ਮੁਆਵਜ਼ਾ ਦੇਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਨੁਕਸਾਨ ਤਹਿਤ 1.96 ਕਰੋੜ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ ਜਿਸ ਵਿੱਚੋਂ ਵੱਡੇ ਪਸ਼ੂ ਲਈ 30,000 ਰੁਪਏ, ਬੱਕਰੀ/ਸੂਰ ਲਈ 3,000 ਰੁਪਏ ਅਤੇਪੋਲਟਰੀ ਬਰਡਜ਼ ਲਈ 200 ਰੁਪਏ ਪ੍ਰਤੀ ਜਾਨਵਰ ਦਿੱਤੇ ਜਾਣਗੇ। ਇਸ ਤੋਂ ਇਲਾਵਾ, ਪਸ਼ੂ ਪਾਲਣ ਵਿਭਾਗ ਦਾਸਟਾਫ ਪਸ਼ੂਆਂ ਨੂੰ ਡਾਕਟਰੀ ਸਹੂਲਤਾਂ ਪ੍ਰਦਾਨਕਰਨ ਲਈ ਪੂਰੀ ਤਰਾਂ ਯਤਨਸ਼ੀਲ ਹੈ। ਪਸ਼ੂਆਂਦੇ ਮਾਹਿਰਾਂ ਦੀਆਂ 170 ਟੀਮਾਂ ਦਾ ਗਠਨ ਕੀਤਾਗਿਆ ਹੈ ਅਤੇ 157 ਰਾਹਤ ਕੈਂਪ ਸਥਾਪਤ ਕੀਤੇ ਗਏ ਹਨ।  ਹੜਾਂ ਦੌਰਾਨ 14210 ਪਸ਼ੂਆਂ ਦਾਇਲਾਜ ਕੀਤਾ ਜਾ ਚੁੱਕਾ ਹੈ ਅਤੇ 13765 ਪਸ਼ੂਆਂਦਾ ਗਲਘੋਟੂ ਬਿਮਾਰੀ ਤੋਂ ਬਚਾਅ ਲਈਟੀਕਾਕਰਨ ਕੀਤਾ ਜਾ ਚੁੱਕਾ ਹੈ। ਦਵਾਈ ਅਤੇਟੀਕਾਕਰਨ ’ਤੇ ਲਗਭਗ 3.10 ਕਰੋੜ ਰੁਪਏਖਰਚ ਕੀਤੇ ਗਏ ਹਨ ਇਸ ਦੇ ਨਾਲ ਹੀ ਵਿਭਾਗ ਨੇ ਪਸ਼ੂਆਂ ਲਈ ਹਰਾਚਾਰਾ ਮੁਹੱਈਆ ਕਰਾਉਣ ਦੀ ਮੁਹਿੰਮ ਵੀ ਸ਼ੁਰੂਕੀਤੀ ਹੈ ਜਿਸ ਤਹਿਤ ਹੜ ਪ੍ਰਭਾਵਤ ਪਿੰਡਾਂ ਵਿੱਚਟਰੈਕਟਰਾਂ ਅਤੇ ਟਰਾਲੀਆਂ ਰਾਹੀਂ ਘਰ-ਘਰ ਜਾਕੇ ਪਸ਼ੂਆਂ ਲਈ ਹਰਾ ਚਾਰਾ ਮੁਹੱਈਆਕਰਵਾਇਆ ਗਿਆ ਹੈ। ਵਿਭਾਗ ਨੂੰ ਇਸ ਕਾਰਜਲਈ 18 ਕਰੋੜ ਰੁਪਏ ਦੀ ਲੋੜ ਹੈ ਜਿਸ ਨਾਲਵਿਭਾਗ ਨੂੰ ਲੋਂੜੀਦੀ ਕੁੱਲ ਰਾਸ਼ੀ ਤਕਰੀਬਨ23.16 ਕਰੋੜ ਰੁਪਏ ਬਣਦੀ ਹੈ।

Read more

​​​​​​ਕੇਵਲ ਲੁਧਿਆਣਾ ’ਚ ਹੜ੍ਹਾਂ ਦੌਰਾਨ ਗਈਆਂ 5 ਜਾਨਾਂ, 119 ਮਕਾਨ ਢਹੇ, 21.4 ਕਰੋੜ ਦਾ ਮਾਲੀ ਨੁਕਸਾਨ

ਹਾਲੀਆ ਹੜ੍ਹਾਂ ਦੌਰਾਨ ਜਿੱਥੇ ਲੁਧਿਆਣਾ ਜ਼ਿਲ੍ਹੇ ’ਚ ਪੰਜ ਵਿਅਕਤੀਆਂ ਦੀ ਜਾਨ ਚਲੀ ਗਈ ਸੀ; ਉੱਥੇ 21.4 ਕਰੋੜ ਦਾ ਮਾਲੀ ਨੁਕਸਾਨ

Read more

ਪੰਜਾਬ ਦੇ ਹਰ ਪਿੰਡ ਲਾਏ ਜਾਣਗੇ 550 ਬੂਟੇ

ਪੰਜਾਬ ਦੀ ਮਹਿਲਾ ਤੇ ਬਾਲ ਵਿਕਾਸ ਮੰਤਰੀਸ੍ਰੀਮਤੀ ਅਰੁਨਾਚੌਧਰੀ ਨੇ ਔਰਤਾਂ ਨੂੰ ਸੂਬੇ ਵਿੱਚ ਪੌਦੇ ਲਾਉਣ ਅਤੇ ਇਨਾਂ ਦੀ ਸਾਂਭ-ਸੰਭਾਲ ਲਈ ਸਰਕਾਰ ਦੀ ਮੁਹਿੰਮ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਸੂਬਾ ਸਰਕਾਰ ਨੇਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ਪੁਰਬ ਮੌਕੇ ਹਰੇਕ ਪਿੰਡ ਵਿੱਚ 550 ਪੌਦੇ ਲਾਉਣ ਦੀ ਮੁਹਿੰਮ ਆਰੰਭੀ ਹੋਈ ਹੈ ਅਤੇ ਸਮੁੱਚੇ ਸੂਬੇਵਿੱਚ 72 ਲੱਖ ਪੌਦੇ ਲਾਉਣ ਦਾ ਟੀਚਾ ਨਿਰਧਾਰਤ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਹਰੇਕ ਔਰਤ ਨੂੰਆਪਣੇ ਘਰਾਂ ਦੇ ਵੇਹੜਿਆਂ ਅਤੇ ਆਲੇ-ਦੁਆਲੇ ਟਾਹਲੀ, ਅੰਬ, ਅਸ਼ੋਕਾ, ਜਾਮੁਨ, ਇਮਲੀ ਆਦਿਵਰਗੇ ਪੌਦੇ ਲਾਉਣ ਲਈ ਕਿਹਾ ਹੈ ਜੋ ਛਾਂ ਅਤੇਫਲ ਵੀ ਮੁਹਈਆ ਕਰਵਾਉਣ ਦੇ ਨਾਲ ਨਾਲ ਹਰਿਆ-ਭਰਿਆ ਵਾਤਾਵਰਣ ਪ੍ਰਦਾਨ ਕਰਨ ਲਈ ਵੀ ਸਹਾਈ ਹੋਣਗੇ। ਉਨਾਂ ਕਿਹਾ ਕਿ ਅਜਿਹਾ ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਤੀ ਸਤਿਕਾਰ ਅਤੇ ਸ਼ਰਧਾ ਹੋਵੇਗਾ ਜਿਨਾਂ ਨੇ ਆਪਣੀ ਬਾਣੀ ਵਿੱਚ ਵਾਤਾਵਰਣ ਦੀ ਮਹੱਤਤਾ ’ਤੇ ਬਹੁਤ ਜ਼ਿਆਦਾ ਜ਼ੋਰ ਦਿੱਤਾ ਹੈ

Read more

ਇੱਕ ਹਫਤੇ ਅੰਦਰ ਫਿਰੋਜ਼ਪੁਰ ਜ਼ਿਲ੍ਹੇ ‘ਚ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਮੌਤ

ਫਿਰੋਜ਼ਪੁਰ: ਪੰਜਾਬ ਦੇ ਜ਼ਿਲ੍ਹੇ ਫਿਰੋਜ਼ਪੁਰ ਅੰਦਰ ਇੱਕ ਹਫਤੇ ਦੇ ਅੰਦਰ ਅੰਦਰ ਤਿੰਨ ਲੋਕਾਂ ਦੀ ਨਸ਼ੇ ਨਾਲ ਮੌਤ ਹੋ ਚੁੱਕੀ ਹੈ। ਬਸਤੀ

Read more

300 ਮੀਟਰ ਨੋਚ ਬਣਾ ਕੇ 3 ਦਿਨਾਂ ਵਿੱਚ ਸਤਲੁਜ ਦਰਿਆ ਦੇ ਪਾੜ ਨੂੰ ਬੰਨ੍ਹ ਮਾਰਿਆ

ਜਲੰਧਰ: ਪਿੰਡ ਜਾਣੀਆਂ ਜ਼ਿਲ੍ਹਾ ਜਲੰਧਰ ਨੇੜੇ ਪਏ ਪਾੜ ਵਿੱਚ ਅੱਜ ਸਵੇਰੇ ਉਦੋਂ ਵੱਡੀ ਕਾਮਯਾਬੀ ਮਿਲੀ ਜਦੋ 6 ਵਜੇ ਦੇ ਕਰੀਬ ਪਾਣੀ ਜਾਣਾ

Read more